Svoboda | Graniru | BBC Russia | Golosameriki | Facebook
ਸਮੱਗਰੀ 'ਤੇ ਜਾਓ

ਕੌਮਾਂਤਰੀ ਤਮਾਕੂ-ਰਹਿਤ ਦਿਹਾੜਾ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਕੌਮਾਂਤਰੀ ਤੰਬਾਕੂਮੁਕਤ ਦਿਵਸ
ਰਾਖਦਾਨੀ ਵਿੱਚ ਫੁੱਲ ਦਾ ਸਜਾਉਂਣਾ ਹੀ ਦਰਸਾਉਂਦਾ ਹੈ ਤੰਬਾਕੂਮੁਕਤ ਸਮਾਜ
ਮਨਾਉਣ ਵਾਲੇਸਾਰੀ ਦੁਨੀਆਂ
ਮਿਤੀ31 ਮਈ
ਬਾਰੰਬਾਰਤਾਹਰ ਸਾਲ

ਕੌਮਾਂਤਰੀ ਤੰਬਾਕੂਮੁਕਤ ਦਿਵਸ ਪੂਰੀ ਦੁਨੀਆ ਵਿੱਚ 31 ਮਈ ਨੂੰ ਮਨਾਇਆ ਜਾਂਦਾ ਹੈ। ਵਿਸ਼ਵ ਸਿਹਤ ਸੰਗਠਨ[1] ਵੱਲੋਂ ਇਸ ਦੀ ਘੋਸ਼ਣਾ ਕੀਤੀ ਹੋਈ ਹੈ।ਇਸ ਦਿਨ ਸਰਕਾਰੀ ਅਤੇ ਗ਼ੈਰ-ਸਰਕਾਰੀ ਸੰਸਥਾਵਾਂ ਵੱਲੋਂ ਲੋਕਾਂ ਨੂੰ ਤੰਬਾਕੂਨੋਸ਼ੀ ਤੋਂ ਹੋਣ ਵਾਲੀਆਂ ਬੀਮਾਰੀਆਂ ਪ੍ਰਤੀ ਜਾਗਰੂਕ ਕੀਤਾ ਜਾਂਦਾ ਹੈ। ਤੰਬਾਕੂਨੋਸ਼ੀ ਕਾਰਨ ਕਈ ਨਾਮੁਰਾਦ ਅਤੇ ਲਾਇਲਾਜ ਬੀਮਾਰੀਆਂ ਲੱਗ ਜਾਂਦੀਆਂ ਹਨ ਜਿਹਨਾਂ ਵਿੱਚ ਕੈਂਸਰ, ਦਮਾ, ਚਮੜੀ ਦੇ ਰੋਗ, ਦਿਲ ਦੀਆਂ ਬੀਮਾਰੀਆਂ, ਬੋਲਾਪਣ, ਫੇਫੜਿਆਂ ਦੇ ਰੋਗ ਤੇ ਹੋਰ ਅਨੇਕਾਂ ਬੀਮਾਰੀਆਂ ਸ਼ਾਮਲ ਹਨ। ਭਾਵੇਂ ਬਹੁਤ ਸਾਰੇ ਦੇਸ਼ਾਂ ਵਿੱਚ ਜਨਤਕ ਥਾਵਾਂ ’ਤੇ ਤੰਬਾਕੂ ਦੀ ਵਰਤੋਂ ਕਰਨ ਤੋਂ ਰੋਕਣ ਲਈ ਕਾਨੂੰਨ ਬਣਾਇਆ ਗਿਆ ਹੈ ਤਾਂ ਕਿ ਇਸ ਮਾਰੂ ਬਿਮਾਰੀ ਤੋਂ ਬਚਿਆ ਜਾ ਸਕੇ।

ਹਵਾਲੇ[ਸੋਧੋ]

  1. World Health Organization, WHO campaigns.