Svoboda | Graniru | BBC Russia | Golosameriki | Facebook
ਸਮੱਗਰੀ 'ਤੇ ਜਾਓ

ਮਨੁੱਖੀ ਅਧਿਕਾਰ ਦਿਵਸ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਮਨੁੱਖੀ ਅਧਿਕਾਰ ਦਿਵਸ
ਮਨੁੱਖੀ ਅਧਿਕਾਰ ਦਿਵਸ ਦਾ ਲੋਗੋ ਜੋ 23 ਸਤੰਬਰ 2011 ਨੂੰ ਜਾਰੀ ਕੀਤਾ
ਵੀ ਕਹਿੰਦੇ ਹਨHDR
ਮਨਾਉਣ ਵਾਲੇਸੰਯੁਕਤ ਰਾਸ਼ਟਰ ਸੰਘ ਦੇ ਮੈਂਬਰ ਦੇਸ਼
ਜਸ਼ਨਸੰਯੁਕਤ ਰਾਸ਼ਟਰ ਸੰਘ
ਸ਼ੁਰੂਆਤ1948; 76 ਸਾਲ ਪਹਿਲਾਂ (1948)
ਮਿਤੀ10 ਦਸੰਬਰ
ਬਾਰੰਬਾਰਤਾਸਲਾਨਾ

ਮਨੁੱਖੀ ਅਧਿਕਾਰ ਦਿਵਸ ਹਰ ਸਾਲ 10 ਦਸੰਬਰ ਨੂੰ ਪੂਰੀ ਦੁਨੀਆ ਵਿੱਚ ਮਨਾਇਆ ਜਾਂਦਾ ਹੈ ਕਿਉਂਕਿ 10 ਦਸੰਬਰ 1948 ਨੂੰ ਮਨੁੱਖੀ ਅਧਿਕਾਰਾਂ ਦੇ ਆਲਮੀ ਐਲਾਨਨਾਮੇ (ਯੂਨੀਵਰਸਲ ਡਿਕਲੇਰੇਸ਼ਨ ਆਫ ਹਿਊਮਨ ਰਾਈਟਸ) ਨੂੰ ਸੰਯੁਕਤ ਰਾਸ਼ਟਰ ਸੰਘ ਦੇ 58 ਮੈਂਬਰ ਦੇਸ਼ਾਂ ਨੇ ਸਿਧਾਂਤਕ ਰੂਪ ਵਿੱਚ ਅਪਣਾਇਆ ਸੀ। ਅਸਲ ਵਿੱਚ ਐਲਾਨਨਾਮੇ ਦਾ ਮੁੱਢ ਸੰਯੁਕਤ ਰਾਸ਼ਟਰ ਸੰਘ ਦੀ ਸਥਾਪਨਾ (1945) ਸਮੇਂ ਹੀ ਬੰਨ੍ਹਿਆ ਜਾ ਚੁੱਕਾ ਸੀ। ਦੂਜੀ ਵੱਡੀ ਜੰਗ (1939 ਤੋਂ 1945) ਵਿੱਚ ਲੱਖਾਂ ਦੀ ਗਿਣਤੀ ਵਿੱਚ ਅਣਿਆਈਆਂ ਮੌਤਾਂ ਹੋਈਆਂ ਸਨ। ਜਰਮਨ ਦੇ ਤਾਨਾਸ਼ਾਹ ਅਡੋਲਫ ਹਿਟਲਰ ਨੇ ਲੱਖਾਂ ਹੀ ਲੋਕਾਂ ਨੂੰ ਅਣਮਨੁੱਖੀ ਤਸੀਹੇ ਦੇ ਕੇ ਉਹਨਾਂ ਨੂੰ ਜਿਉਣ ਦੇ ਅਧਿਕਾਰ ਤੋਂ ਵਾਂਝੇ ਕਰ ਦਿੱਤਾ ਸੀ। ਯਹੂਦੀਆਂ ਦੀ ਵੱਡੀ ਪੱਧਰ ’ਤੇ ਨਸਲਕੁਸ਼ੀ ਹੋਈ ਸੀ। ਜੰਗ ਤੋਂ ਬਾਅਦ ਆਜ਼ਾਦੀ, ਇਨਸਾਫ਼ ਅਤੇ ਸ਼ਾਂਤੀ ਸਥਾਪਤ ਕਰਨ ਲਈ ਹੀ ਸੰਯੁਕਤ ਰਾਸ਼ਟਰ ਸੰਘ ਕਾਇਮ ਕੀਤਾ ਗਿਆ ਸੀ।[1][2]

ਮਨੁੱਖੀ ਅਧਿਕਾਰਾਂ ਦੇ ਐਲਾਨਨਾਮੇ ਦੀਆਂ ਕੁੱਲ 30 ਧਾਰਾਵਾਂ ਹਨ ਜੋ ਅੰਤਰਰਾਸ਼ਟਰੀ ਮਨੁੱਖੀ ਅਧਿਕਾਰਾਂ ਦੇ ਕਾਨੂੰਨ ਦਾ ਅਹਿਮ ਅੰਗ ਹਨ।

ਬਾਹਰੀ ਲਿੰਕ

[ਸੋਧੋ]

ਹਵਾਲੇ

[ਸੋਧੋ]
  1. United Nations General Assembly Session 5 Resolution 423(V). A/RES/423(V) 4 December 1950. Retrieved 29 October 2009.
  2. Lua error in ਮੌਡਿਊਲ:Citation/CS1 at line 3162: attempt to call field 'year_check' (a nil value).

ਬਾਹਰੀ ਲਿੰਕ

[ਸੋਧੋ]